ਰੁਜ਼ਗਾਰ ਦੇ ਅਧਿਕਾਰ ਅਤੇ ਜ਼ਿੰਮੇਵਾਰੀਆਂ

ਕਿਰਤ ਸਬੰਧੀ ਵਿਭਾਗ ਸਮਾਜ ਵਿੱਚ ਸਦਭਾਵਨਾਪੂਰਨ ਕਿਰਤ ਸਬੰਧਾਂ ਨੂੰ ਬਣਾਈ ਰੱਖਣ ਲਈ ਜ਼ਿੰਮੇਵਾਰ ਹੈ। ਇਸ ਦੀਆਂ ਮੁੱਖ ਗਤੀਵਿਧੀਆਂ ਵਿੱਚ ਸ਼ਾਮਲ ਹਨ:
  • ਰੁਜ਼ਗਾਰ ਦੀਆਂ ਸ਼ਰਤਾਂ ਅਤੇ ਰੁਜ਼ਗਾਰ ਅਧਿਆਦੇਸ਼ ਦੇ ਤਹਿਤ ਉਨ੍ਹਾਂ ਦੇ ਅਧਿਕਾਰਾਂ ਅਤੇ ਜ਼ਿੰਮੇਵਾਰੀਆਂ ਨਾਲ ਸਬੰਧਤ ਮਾਮਲਿਆਂ ‘ਤੇ ਮਾਲਕਾਂ ਅਤੇ ਕਰਮਚਾਰੀਆਂ ਨੂੰ ਵਿਅਕਤੀਗਤ ਸਲਾਹ-ਮਸ਼ਵਰਾ ਸੇਵਾ ਪ੍ਰਦਾਨ ਕਰਨਾ; ਅਤੇ
  • ਰੁਜ਼ਗਾਰਦਾਤਾਵਾਂ ਅਤੇ ਕਰਮਚਾਰੀਆਂ ਲਈ ਉਨ੍ਹਾਂ ਦੇ ਵਿਵਾਦਾਂ ਅਤੇ ਦਾਅਵਿਆਂ ਨੂੰ ਹੱਲ ਕਰਨ ਵਿੱਚ ਮਦਦ ਕਰਨ ਲਈ ਸਵੈ-ਇੱਛਤ ਸਮਝੌਤਾ ਸੇਵਾਵਾਂ ਪ੍ਰਦਾਨ ਕਰਨਾ;
ਕਿਰਤ ਸਬੰਧੀ ਵਿਭਾਗ ਦੇ ਦਫਤਰ ਦੇ ਵੇਰਵਿਆਂ ਲਈ, ਕਿਰਪਾ ਕਰਕੇ http://www.labour.gov.hk/eng/tele/lr1.htm ‘ਤੇ ਜਾਓ।
ਰੁਜ਼ਗਾਰ ਅਧਿਆਦੇਸ਼ ਦੇ ਤਹਿਤ ਰੁਜ਼ਗਾਰ ਦੀਆਂ ਸ਼ਰਤਾਂ ਅਤੇ ਅਧਿਕਾਰਾਂ ਅਤੇ ਜ਼ਿੰਮੇਵਾਰੀਆਂ ਨਾਲ ਸਬੰਧਤ ਮਾਮਲਿਆਂ ‘ਤੇ ਰੁਜ਼ਗਾਰਦਾਤਾਵਾਂ ਅਤੇ ਕਰਮਚਾਰੀਆਂ ਨੂੰ ਸਮਝੌਤਾ ਅਤੇ ਸਲਾਹਕਾਰੀ ਸੇਵਾਵਾਂ ਦੀ ਵਿਵਸਥਾ ਦੇ ਵੇਰਵਿਆਂ ਲਈ, ਕਿਰਪਾ ਕਰਕੇ ਦਫ਼ਤਰੀ ਸਮੇਂ ਦੌਰਾਨ ਉਪਰੋਕਤ ਦਫਤਰ ਨਾਲ ਸੰਪਰਕ ਕਰੋ ਜਾਂ ਸਾਡੀ 24-ਘੰਟੇ ਦੀ ਹੌਟਲਾਈਨ ਨੂੰ 2717 1771 (“1823” ਦੁਆਰਾ) ‘ਤੇ ਕਾੱਲ ਕਰੋ।
ਕਿਰਪਾ ਕਰਕੇ ਭਾਸ਼ਾ ਚੁਣੋ